Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਸਹਾਇਕ ਗਾਰਡਨਰ ਦਾ ਸਿਖਲਾਈ ਕੋਰਸ ਕਰਨ ਵਾਲਿਆਂ ਨੇ ਹਾਸਿਲ ਕੀਤੇ ਸਰਟੀਫਿਕੇਟ
20-12-2018 Read in English

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਫ਼ਲ ਵਿਗਿਆਨ ਵਿਭਾਗ ਵੱੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ, ਪੀਏਯੂ ਲੁਧਿਆਣਾ ਦੇ ਸਹਿਯੋਗ ਨਾਲ ਲਗਾਏ ਗਏ ਇੱਕ ਮਹੀਨੇ ਦੇ ਸਹਾਇਕ ਗਾਰਡਨਰ ਟ੍ਰੇਨਿੰਗ ਕੋਰਸ ਨੂੰ ਸਫਲਤਾ ਪੂਰਵਕ ਪਾਸ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਲਈ ਸਮਾਗਮ ਕੀਤਾ ਗਿਆ । ਇਸ ਸਮਾਗਮ ਵਿੱੱਚ ਮੁੱੱਖ ਮਹਿਮਾਨ ਦੇ ਤੋਰ ਤੇ ਨਿਰਦੇਸ਼ਕ ਪਸਾਰ ਸਿਖਿਆ ਪੀਏਯੂ ਡਾ. ਜਸਕਰਨ ਸਿੰਘ ਮਾਹਲ ਨੇ ਸ਼ਮੂਲੀਅਤ ਕੀਤੀ। ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਨੇ ਬਾਗਬਾਨੀ ਦੀ ਅਹਿਮੀਅਤ ਬਾਰੇ ਦੱਸਿਆ ਅਤੇ ਸਿਖਿਆਰਥੀਆਂ ਨੂੰੰ ਸਵੈ ਰੋਜ਼ਗਾਰ ਚਲਾਉਣ ਬਾਰੇ ਜਾਗਰੂਕ ਕੀਤਾ । ਡਾ. ਮਾਹਲ ਨੇ ਇਸ ਕੋਰਸ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਮਹਿਕਮਿਆਂ ਦੀ ਪ੍ਰਸ਼ੰਸਾ ਕਰਦੇ ਹੋਏ ਸਿਖਿਆਰਥੀਆਂ ਨੂੰ ਅਤੇ ਸ਼ੁਭ-ਇਛਾਵਾਂ ਦਿੱੱਤੀਆਂ ਅਤੇ ਸਰਟੀਫ਼ਿਕੇਟ ਪ੍ਰਦਾਨ ਕੀਤੇ।

ਫ਼ਲ ਵਿਗਿਆਨ ਵਿਭਾਗ ਦੇ ਮੁਖੀ ਡਾ. ਹਰਮਿੰਦਰ ਸਿੰਘ ਨੇ ਇਸ ਕੋਰਸ ਦੀ ਅਹਿਮੀਅਤ ਦੱੱਸਦੇ ਹੋਏ ਸਿਖਿਆਰਥੀਆਂ ਦੇ ਚੰਗੇ ਭਵਿੱੱਖ ਲਈ ਕਾਮਨਾ ਕੀਤੀ ਅਤੇ ਫ਼ਲ ਉਤਪਾਦਨ ਦੇ ਨਾਲ ਨਾਲ ਫ਼ਲਾਂ ਦੀ ਨਰਸਰੀ ਪੈਦਾਵਾਰ ਨੂੰ ਕਿੱਤੇ ਵਜੋਂ ਅਪਣਾਉਣ ਲਈ ਪ੍ਰੇਰਿਆ । ਸਕਿੱਲ ਡਿਵੈਲਪਮੈਂਟ ਸੈਂਟਰ, ਪੀਏਯੂ ਲੁਧਿਆਣਾ ਦੇ ਸਹਿਯੋਗੀ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਸੈਂਟਰ ਵੱਲੋਂ ਲਗਾਏ ਜਾ ਰਹੇ ਸਿਖਲਾਈ ਕੋਰਸਾਂ ਅਤੇ ਹੋਰ ਸਹੂਲਤਾਂ ਬਾਰੇ ਵਿਸਥਾਰ ਨਾਲ ਦੱਸਿਆ । ਡਾ. ਦਿਲਬਾਗ ਸਿੰਘ, ਸੀਨੀਅਰ ਵਿਗਿਆਨ, ਸਬਜ਼ੀ ਵਿਗਿਆਨ ਵਿਭਾਗ ਨੇ ਵੀ ਸਿਖਿਆਰਥੀਆਂ ਨੂੰ ਸਬਜ਼ੀ ਉਤਪਾਦਨ, ਦੋਗਲੇ ਬੀਜਾਂ ਦੀ ਪੈਦਾਵਾਰ ਅਤੇ ਸਬਜੀਆਂ ਦੀ ਨਰਸਰੀ ਪੈਦਾਕਰਨ ਵਿਚ ਸਵੈ ਰੁਜਗਾਰ ਦੇ ਮੌਕਿਆਂ ਬਾਰੇ ਚਾਨਣਾ ਪਇਆ । ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਦੇ ਸੀਨੀਅਰ ਵਿਗਿਆਨੀ ਡਾ ਕਿਰਨਜੀਤ ਕੌਰ ਢੱਟ ਨੇ ਫੁੱਲਾਂ ਦਾ ਨਰਸਰੀ ਉਤਪਾਦਨ, ਸਜਾਵਟੀ ਪੌਦਿਆਂ ਅਤੇ ਲੈਂਡਸਕੇਪਿੰਗ ਵਿਸ਼ੇ ਤੇ ਸਵੈ ਰੁਜ਼ਗਾਰ ਦੇ ਮੌਕਿਆਂ ਤੇ ਚਾਨਣਾ ਪਾਇਆ ।

ਇਸ ਸਿਖਲਾਈ ਕੋਰਸ ਦੇ ਇੰਚਾਰਜ ਡਾ. ਜਸਵਿੰਦਰ ਸਿੰਘ ਬਰਾੜ ਨੇ ਇਸ ਸਿਖਲਾਈ ਕੋਰਸ ਦੀ ਪੂਰੀ ਰਿਪੋਰਟ ਪੇਸ਼ ਕੀਤੀ ਅਤੇ ਇਸ ਕੋਰਸ ਨੂੰ ਹਾਸਿਲ ਕਰਨ ਵਾਲੇ ਸਿਖਿਆਰਥੀਆਂ ਦੀਆਂ ਸਫ਼ਲਤਾਵਾਂ ਬਾਰੇ ਦੱਸਿਆ। ਡਾ. ਗਗਨਦੀਪ ਕੌਰ ਨੇ ਇਸ ਮੌਕੇ ਆਏ ਸਾਰੇ ਮਹਿਮਾਨਾਂ ਅਤੇ ਸਿਖਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਡਾ. ਕਿਰਨਦੀਪ ਕੌਰ ਅਤੇ ਡਾ. ਰਣਜੀਤ ਸਿੰਘ ਵੀ ਹਾਜ਼ਰ ਸਨ । ਇਸ ਬੈਚ ਵਿੱਚ ਸਭ ਤੋਂ ਜ਼ਿਆਦਾ ਅੰਕ ਹਾਸਲ ਕਰਨ ਵਾਲੇ ਸਿਖਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ।

Technology Marketing
and IPR Cell
  © Punjab Agricultural University Disclaimer | Privacy Policy | Contact Us