Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੀ.ਏ.ਯੂ. ਨੇ ਵਧੇਰੇ ਝਾੜ ਦੇਣ ਵਾਲੀ ਮੂੰਗੀ ਦੀ ਕਿਸਮ-ਐੱਸ ਐੱਮ ਐੱਲ 1827 ਦੀ ਕਾਸ਼ਤ ਲਈ ਸਿਫ਼ਾਰਸ਼ ਕੀਤੀ
02-04-2024 Read in English

ਪੰਜਾਬ ਦੇ ਮੌਜੂਦਾ ਫ਼ਸਲੀ ਚੱਕਰ ਵਿਚ ਵਿਭਿੰਨਤਾ ਲਈ ਪੀ.ਏ.ਯੂ. ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ| ਇਸ ਸੰਬੰਧ ਵਿਚ ਗੱਲ ਕਰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਦਾਲਾਂ ਦੀ ਕਾਸ਼ਤ ਨੂੰ ਇੱਕ ਬਿਹਤਰ ਬਦਲ ਵਜੋਂ ਦੇਖਿਆ ਜਾ ਰਿਹਾ ਹੈ| ਗਰਮ ਰੁੱਤ ਦੀਆਂ ਦਾਲਾਂ ਵਿਚ ਮੂੰਗੀ ਘੱਟ ਸਮਾਂ ਲੈਣ ਵਾਲੀ ਇੱਕ ਮਹੱਤਵਪੂਰਨ ਫਸਲ ਹੈ| ਇਹ ਫਸਲ ਘੱਟ ਸਮਾਂ ਲੈਣ ਕਰਕੇ ਕਈ ਫਸਲ ਚੱਕਰਾਂ ਵਿੱਚ ਬੀਜੀ ਜਾ ਸਕਦੀ ਹੈ| ਝੋਨਾ-ਕਣਕ ਫਸਲੀ ਚੱਕਰ ਵਿਚ ਇਸ ਦੀ ਖਾਸ ਮਹੱਤਤਾ ਹੈ|

ਉਹਨਾਂ ਕਿਹਾ ਕਿ ਪੀ.ਏ.ਯੂ. ਵੱਲੋੋਂ ਮੂੰਗੀ ਦੀ ਕਿਸਮ ਐੱਸ ਐੱਮ ਐੱਲ 1827 ਗਰਮ ਰੁੱਤ ਵਿਚ ਕਾਸ਼ਤ ਲਈ ਵਿਕਸਿਤ ਕੀਤੀ ਗਈ ਹੈ| ਇਹ ਕਿਸਮ ਤਕਰੀਬਨ 62 ਦਿਨਾਂ ਵਿਚ ਪੱਕ ਕੇ ਤਿਆਰ ਹੋ ਜਾਂਦੀ ਹੈ| ਇਸ ਦੇ ਬੂਟੇ ਖੜਵੇਂ ਤੇ ਦਰਮਿਆਨੇ ਕੱਦ ਦੇ ਹੁੰਦੇ ਹਨ| ਇਸ ਨੂੰ ਫਲੀਆਂ ਗੁੱਛਿਆਂ ਵਿਚ ਲਗਦੀਆਂ ਹਨ| ਹਰ ਫਲੀ ਵਿਚ ਤਕਰੀਬਨ 10 ਦਾਣੇ ਹੁੰਦੇ ਹਨ| ਦਾਣੇ ਹਰੇ ਚਮਕੀਲੇ ਅਤੇ ਦਰਮਿਆਨੇ ਆਕਾਰ ਦੇ ਹੁੰਦੇ ਹਨ ਅਤੇ ਦਾਲ ਸੁਆਦ ਬਣਦੀ ਹੈ| ਇਹ ਕਿਸਮ ਪੀਲੀ ਚਿਤਕਬਰੀ ਦੇ ਰੋਗ ਦਾ ਟਾਕਰਾ ਕਰਨ ਦੀ ਸਮਰੱਥਾ ਰੱਖਦੀ ਹੈ| ਇਸ ਕਿਸਮ ਦਾ ਔਸਤ ਝਾੜ 5 ਕੁਇੰਟਲ ਪ੍ਰਤੀ ਏਕੜ ਹੈ|

ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਮੌਕੇ ਕਿਹਾ ਕਿ ਐੱਸ ਐੱਮ ਐੱਲ 1827 ਕਿਸਮ ਸਟਾਰ 444 ਕਿਸਮ ਦੇ ਮੁਕਾਬਲੇ ਵਧੇਰੇ ਝਾੜ ਦਿੰਦੀ ਹੈ ਅਤੇ ‘ਪੀਲੀ ਚਿਤਕਬਰੀ’ ਰੋਗ ਦਾ ਟਾਕਰਾ ਕਰਨ ਵਿਚ ਜ਼ਿਆਦਾ ਸਮਰੱਥ ਹੈ| ਐੱਸ ਐੱਮ ਐੱਲ 1827 ਦਾ ਬੀਜ ਪੰਜਾਬ ਦੇ ਵੱਖੋ-ਵੱਖ ਜਿਲ੍ਹਿਆਂ ਵਿਚ ਸਥਿਤ ਕ੍ਰਿਸ਼ੀ ਵਿਗਿਆਨ ਕੇਦਰਾਂ, ਫਾਰਮ ਸਲਾਹਕਾਰ ਕੇਦਰਾਂ, ਖੋਜ ਕੇਦਰਾਂ ਅਤੇ ਯੂਨੀਵਰਸਿਟੀ ਸੀਡ ਫਾਰਮਾਂ ਤੇ ਉਪਲੱਬਧ ਹੈ|

Technology Marketing
and IPR Cell
  © Punjab Agricultural University Disclaimer | Privacy Policy | Contact Us