Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੀ ਏ ਯੂ ਦੇ ਵਿਦਿਆਰਥੀ ਨੇ ਇੰਸਪਾਇਰ ਫੈਲੋਸ਼ਿਪ ਜਿੱਤੀ
04-04-2024 Read in English

ਪੀ ਏ ਯੂ ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀਕਾਲਜ ਦੇ ਭੂਮੀ ਅਤੇ ਪਾਣੀ ਇੰਜਨੀਅਰਿੰਗ ਵਿਭਾਗ ਵਿਚ ਪੀ ਐਚ ਡੀ ਦੀ ਵਿਦਿਆਰਥੀ ਇੰਜ ਜਤਿੰਦਰ ਕੌਰ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਨਵੀਂ ਦਿੱਲੀ ਵੱਲੋਂ 5 ਸਾਲਾਂ ਲਈ ਇੰਸਪਾਇਰ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ। ਕੁਮਾਰੀ ਜਤਿੰਦਰ ਕੌਰ ਨੇ ਆਪਣੀ ਬੀ.ਟੈਕ (ਖੇਤੀਬਾੜੀ ਇੰਜੀਨੀਅਰਿੰਗ) ਅਤੇ ਐਮ.ਟੈਕ (ਭੂਮੀ ਅਤੇ ਪਾਣੀ ਇੰਜੀਨੀਅਰਿੰਗ) ਦੀ ਡਿਗਰੀ ਖੇਤੀ ਇੰਜੀਨੀਅਰਿੰਗ ਕਾਲਜ ਤੋਂ ਪੂਰੀ ਕੀਤੀ। ਉਹ ਆਪਣੀ ਪੀ.ਐੱਚ.ਡੀ. ਡਾ ਰਾਕੇਸ਼ ਸ਼ਾਰਦਾ ਦੀ ਨਿਗਰਾਨੀ ਵਿਚ ਕਰ ਰਹੇ ਹਨ।

ਪੀ ਏ ਯੂ ਦੇ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ, ਡੀਨ ਪੋਸਟ ਗ੍ਰੇਜੂ ਏਟ ਸਟੱਡੀਜ਼ ਡਾ: ਮਾਨਵ ਇੰਦਰ ਸਿੰਘ ਗਿੱਲ, ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ: ਮਨਜੀਤ ਸਿੰਘ ਅਤੇ ਵਿਭਾਗ ਦੇ ਮੁਖੀ ਡਾ.ਜੇ.ਪੀ ਸਿੰਘ ਨੇ ਵਿਦਿਆਰਥਣ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।

Technology Marketing
and IPR Cell
  © Punjab Agricultural University Disclaimer | Privacy Policy | Contact Us