Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੀਏਯੂ-ਕੇਵੀਕੇ, ਸੰਗਰੂਰ ਨੇ ਪੇਂਡੂ ਔਰਤਾਂ ਅਤੇ ਆਂਗਣਵਾੜੀ ਵਰਕਰਾਂ ਨਾਲ ਵਿਸ਼ਵ ਸਿਹਤ ਦਿਵਸ ਮਨਾਇਆ।
12-04-2024 Read in English

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ 1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਪੇਂਡੂ ਔਰਤਾਂ ਅਤੇ ਆਂਗਣਵਾੜੀ ਵਰਕਰਾਂ ਨਾਲ “ ਮੇਰੀ ਸਿਹਤ, ਮੇਰਾ ਹੱਕ ” ਵਿਸ਼ੇ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ। ਇਹ ਪ੍ਰੋਗਰਾਮ ਡਾ: ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇਵੀਕੇ ਸੰਗਰੂਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੇ ਪਿੰਡ ਬਾਲੀਆਂ ਵਿਖੇ ਕਰਵਾਇਆ ਗਿਆ। ਜਿਸ ਵਿੱਚ 40 ਦੇ ਕਰੀਬ ਪੇਂਡੂ ਔਰਤਾਂ ਅਤੇ ਆਂਗਣਵਾੜੀ ਵਰਕਰਾਂ ਨੇ ਭਾਗ ਲਿਆ।

ਡਾ. ਵਿਤਸਤਾ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ), ਕੇ.ਵੀ.ਕੇ., ਸੰਗਰੂਰ ਨੇ ਮਨੁੱਖ ਦੀ ਚੰਗੀ ਸਿਹਤ ਲਈ ਸਰੀਰਕ, ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਔਰਤਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਗਰੂਰ ਜ਼ਿਲੇ ਵਿੱਚ ਔਰਤਾਂ ਵਿੱਚ ਅਨੀਮੀਆ ਦੀ ਸਮੱਸਿਆ ਬਹੁਤ ਜ਼ਿਆਦਾ ਪ੍ਰਚਲਿਤ ਹੈ। ਉਨ੍ਹਾਂ ਨੇ ਅਨੀਮੀਆਂ ਹੋਣ ਦੇ ਕਾਰਨਾਂ, ਲੱਛਣਾਂ ਅਤੇ ਇਸ ਦੀ ਰੋਕਥਾਮ ਕਰਨ ਲਈ ਵਰਤੀਆਂ ਜਾ ਸਕਦੀਆਂ ਸਾਵਧਾਨੀਆਂ ਬਾਰੇ ਵੀ ਚਾਨਣਾ ਪਾਇਆ। ਡਾ. ਵਿਤਸਤਾ ਨੇ ਦੱਸਿਆ ਕਿ ਰੋਜ਼ਮਰ੍ਹਾ ਭੋਜਨ ਵਿੱਚ ਲੋਹਾ ਧਾਤੂ ਸਾਡੇ ਸ਼ਰੀਰ ਲਈ ਲੋੜੀਂਦੀ ਮਾਤਰਾ ਤੋਂ ਘੱਟ ਪਾਇਆ ਜਾਂਦਾ ਹੈ ਇਸ ਲਈ ਉਨ੍ਹਾਂ ਨੇ ਭਾਗੀਦਾਰਾਂ ਨੂੰ ਭੋਜਨ ਵਿੱਚ ਲੋਹਾ ਧਾਤੂ ਦੇ ਸੇਵਨ ਕਰਨ ਲਈ ਪੋਸ਼ਨ ਥਾਲੀ ਦਾ ਪ੍ਰਦਰਸ਼ਨ ਕੀਤਾ ਅਤੇ ਇਹਨਾਂ ਦਾ ਸੇਵਨ ਵਧਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸ੍ਰੀਮਤੀ ਅਮਰਪ੍ਰੀਤ ਕੌਰ, ਪ੍ਰੋਗਰਾਮ ਸਹਾਇਕ, ਕੇ.ਵੀ.ਕੇ.ਸੰਗਰੂਰ ਵੀ ਹਾਜ਼ਰ ਸਨ।

ਅਖੀਰ ਵਿੱਚ ਪ੍ਰੋਗਰਾਮ ਵਿੱਚ ਸ਼ਾਮਿਲ ਸਮੂਹ ਔਰਤਾਂ ਨੂੰ ਸਿਹਤਮੰਦ ਪੇਅ ਪਦਾਰਥਾਂ ਦਾ ਸੁਆਦ ਚਖਾਇਆ ਗਿਆ।

Technology Marketing
and IPR Cell
  © Punjab Agricultural University Disclaimer | Privacy Policy | Contact Us