Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੀ.ਏ.ਯੂ.- ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਮਿੱਟੀ ਪਰਖ ਅਧਾਰ ਤੇ ਰਸਾਇਣਕ ਖਾਂਦਾ ਦੀ ਸੰਤੁਲਿਤ ਵਰਤੋਂ ਸਬੰਧੀ ਲਗਾਇਆ ਜਾਗਰੂਕਤਾ ਕੈਂਪ
16-04-2024 Read in English

ਰਸਾਇਣਕ ਖਾਂਦਾ ਦੀ ਸੰਤੁਲਿਤ ਵਰਤੋਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਦੇ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ (ਭੂਮੀ ਵਿਗਿਆਨ) ਵੱਲੋਂ ਸ਼ੇਰਪੂਰ ਬਲਾਕ ਦੇ ਪਿੰਡ ਰਾਮਨਗਰ ਛੰਨਾਂ ਵਿਖੇ ਇੱਕ ਦਿਨਾ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਡਾ. ਅਸ਼ੋਕ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਵਾਢੀ ਤੋਂ ਬਾਅਦ ਖੇਤ ਖਾਲੀ ਹੋਣ ਤੇ ਮਿੱਟੀ ਪਰਖ ਲਈ ਨਮੂਨੇ ਲੈਣ ਦੇ ਢੰਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ, ਉਹਨਾਂ ਕਿਸਾਨਾਂ ਨੂੰ ਆਪਣੇ-ਆਪਣੇ ਖੇਤਾਂ ਦੀ ਮਿੱਟੀ ਪਰਖ ਰਿਪੋਰਟ ਬਣਵਾ ਕੇ ਹੀ ਅਗਲੀ ਸਾਉਣੀ ਦੀ ਫ਼ਸਲ ਵਿੱਚ ਰਸਾਇਣਕ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਜਾਗਰੂਕ ਕੀਤਾ। ਉਹਨਾਂ ਨੇ ਝੋਨੇ ਦੀ ਪਨੀਰੀ ਪੀਲੀ ਪੈਣ ਦੇ ਕਾਰਨਾਂ ਅਤੇ ਇਲਾਜ ਬਾਰੇ ਵੀ ਵਿਸਥਾਪੂਰਵਕ ਚਾਨਣਾ ਪਾਇਆ। ਝੋਨੇ ਅਤੇ ਬਾਸਮਤੀ ਦੀ ਬੀਜ ਸੋਧ ਅਤੇ ਲੋੜੀਦੀਆਂ ਖਾਦਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਕਿਸਾਨਾਂ ਨੂੰ ਪੀ. ਏ. ਯੂ. ਵੱਲੋ ਸਿਫਾਰਸ਼ ਘੱਟ ਸਮੇਂ ਵਾਲੀਆਂ ਝੋਨੇ ਦੀਆਂ ਕਿਸਮਾਂ ਜਿਵੇਂਕਿ ਪੀ ਆਰ-126 ਬੀਜਣ ਲਈ ਪ੍ਰੇਰਿਆ। ਪੀ.ਏ.ਯੂ. ਵੱਲੋਂ ਇਸੇ ਸਾਲ ਸਿਫਾਰਸ਼ ਬਾਸਮਤੀ ਨਵੀਂ ਕਿਸਮ ਪੂਸਾ ਬਾਸਮਤੀ -1847 ਦੇ ਬੀਜ ਦੀ ਉਪਲਬੱਧਤਾ ਅਤੇ ਗੁਣਾਂ ਬਾਰੇ ਵੀ ਦੱਸਿਆ ਗਿਆ। ਡਾ. ਅਸ਼ੋਕ ਨੇ ਮਿੱਟੀ ਦੀ ਸਿਹਤ ਸੁਧਾਰ ਲਈ ਹਰੀ ਖਾਦ, ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ, ਜੀਵਾਣੂੰ ਖਾਦ ਆਦਿ ਵਰਤਣ ਦੀ ਸਲਾਹ ਵੀ ਦਿੱਤੀ ਤਾਂ ਜੋ ਮਿੱਟੀ ਦੀ ਜੈਵਿਕ ਸਿਹਤ ਨੂੰ ਸੁਧਾਰਿਆ ਜਾ ਸਕੇ। ਇਸ ਤੋਂ ਇਲਾਵਾ ਪਸ਼ੂਆਂ ਦੀ ਚੰਗੀ ਸਿਹਤ ਅਤੇ ਬਿਮਾਰੀਆਂ ਤੋਂ ਬਚਾਅ ਲਈ ਧਾਤਾਂ ਦਾ ਚੂਰਾ, ਪਸ਼ੂ ਚਾਟ ਅਤੇ ਬਾਈਪਾਸ ਫੈਟ ਦੀ ਵਿੱਕਰੀ ਵੀ ਕੀਤੀ ਗਈ। ਗਰਮੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਵੀ ਵਿੱਕਰੀ ਦੇ ਨਾਲ–ਨਾਲ ਖੇਤੀ ਸਾਹਿਤ ਵੀ ਉਪਲਬੱਧ ਕਰਵਾਇਆ ਗਿਆ। ਕਿਸਾਨ ਵੀਰਾਂ ਨੂੰ ਪੀ. ਏ. ਯੂ. ਵੱਲੋਂ ਚਲਾਏ ਜਾ ਰਹੇ ਵੱਖ–ਵੱਖ ਸੋਸ਼ਲ ਮੀਡੀਆਂ ਪਲੇਟਫਾਰਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਸਾਰਿਆਂ ਨੂੰ ਇਹਨਾਂ ਪਲੇਫਾਰਮਾਂ ਦੇ ਬਾਰ ਕੋਡ ਇੱਕ ਫਲੈਕਸ ਰਾਂਹੀ ਉਪਲੱਬਧ ਕਰਵਾ ਕੇ ਇਨ੍ਹਾਂ ਨਾਲ ਜੁੜਨ ਲਈ ਬੇਨਤੀ ਕੀਤੀ ਗਈ। ਅੰਤ ਵਿੱਚ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਜਿਵੇਂਕਿ ਬਾਸਮਤੀ ਵਿੱਚ ਝੰਡਾ ਰੋਗ ਦੀ ਰੋਕਥਾਮ ਅਤੇ ਝੋਨੇ ਅਤੇ ਮੱਕੀ ਵਿੱਚ ਜ਼ਿੰਕ ਦੀ ਘਾਟ ਦਾ ਇਲਾਜ, ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਦਾ ਝੋਨੇ ਤੇ ਅਸਰ, ਪਾਣੀ ਪਰਖ਼ ਦੀ ਮਹੱਤਤਾ ਅਤੇ ਨੈਨੋ ਯੂਰੀਆ ਆਦਿ ਬਾਰੇ ਜਵਾਬ ਦਿੱਤੇ ਗਏ। ਇਸ ਕੈਂਪ ਵਿੱਚ ਪਿੰਡ ਦੇ ਸਾਬਕਾ ਸਰਪੰਚ ਸ. ਗਰੀਬ ਸਿੰਘ, ਸ਼੍ਰੀ ਖੁਸਦੇਵ ਕੁਮਾਰ ਅਤੇ ਅਗਾਂਹਵਧੂ ਕਿਸਾਨ ਸ. ਮਨਪ੍ਰੀਤ ਸਿੰਘ ਵੀ ਮੌਜੂਦ ਸਨ।

Technology Marketing
and IPR Cell
  © Punjab Agricultural University Disclaimer | Privacy Policy | Contact Us