Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਅੰਮ੍ਰਿਤਸਰ ਅਤੇ ਲੁਧਿਆਣਾ ਦੇ 300 ਸਕੂਲੀ ਵਿਦਿਆਰਥੀਆਂ ਨੇ ਪੀ.ਏ.ਯੂ. ਦੇ ਅਜਾਇਬ ਘਰ ਨੂੰ ਵੇਖਿਆ
18-04-2024 Read in English

ਅੱਜ ਵਿਸ਼ਵ ਵਿਰਾਸਤ ਦਿਵਸ ਮੌਕੇ ਅੰਮ੍ਰਿਤਸਰ ਛਾਉਣੀ ਦੇ ਕੇਂਦਰੀ ਵਿਦਿਆਲਾ ਨੰ. 1 ਦੇ 194 ਅਤੇ ਲੁਧਿਆਣਾ ਦੇ ਭਾਈ ਰਣਧੀਰ ਸਿੰਘ ਨਗਰ ਦੇ ਗੁਰੂ ਨਾਨਕ ਪਬਲਿਕ ਸਕੂਲ ਤੋਂ 94 ਦੇ ਕਰੀਬ ਵਿਦਿਆਰਥੀਆਂ ਨੇ ਪੀ.ਏ.ਯੂ. ਦੇ ਸਮਾਜਿਕ ਇਤਿਹਾਸ ਦੇ ਅਜਾਇਬ ਘਰ ਦਾ ਦੌਰਾ ਕੀਤਾ| ਇਹਨਾਂ ਵਿਦਿਆਰਥੀਆਂ ਨਾਲ ਉਹਨਾਂ ਦੇ ਅਧਿਆਪਕ ਵੀ ਮੌਜੂਦ ਸਨ| ਵਿਦਿਆਰਥੀਆਂ ਨੇ ਭੂਮੀ ਅਤੇ ਪਾਣੀ ਸਰੋਤਾਂ ਦਾ ਅਜਾਇਬ ਘਰ ਵੀ ਦੇਖਿਆ| ਵਿਦਿਆਰਥੀ ਇਸ ਮੌਕੇ ਪੰਜਾਬ ਦੇ ਭੂਗੋਲਿਕ ਖਿੱਤੇ ਨੂੰ ਜਾਣਨ ਦੇ ਨਾਲ-ਨਾਲ ਪੁਰਾਤਨ ਪੰਜਾਬ ਦੀਆਂ ਕੰਮਕਾਰ ਦੀਆਂ ਰਹੁਰੀਤਾਂ, ਗਹਿਣੇ, ਕੱਪੜੇ ਅਤੇ ਖੇਤੀ ਸੰਦਾਂ ਨੂੰ ਦੇਖਣ ਲਈ ਵਿਸ਼ੇਸ਼ ਤੌਰ ਤੇ ਉਤਸੁਕ ਦਿਖਾਈ ਦਿੱਤੇ|

ਇਹ ਦੌਰੇ ਪੀ.ਏ.ਯੂ. ਦੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਦੀ ਨਿਗਰਾਨੀ ਹੇਠ ਸਿਰੇ ਚੜ੍ਹੇ| ਉਹਨਾਂ ਦੱਸਿਆ ਕਿ ਹਜ਼ਾਰਾਂ ਵਿਦਿਆਰਥੀਆਂ ਦਾ ਸਮਾਜਿਕ ਇਤਿਹਾਸ ਦੇ ਅਜਾਇਬ ਘਰ ਨੂੰ ਦੇਖਣਾ ਸਿੱਧ ਕਰਦਾ ਹੈ ਕਿ ਨਵੀਆਂ ਪੀੜੀਆਂ ਆਪਣੇ ਵਿਰਸੇ ਨੂੰ ਲੈ ਕੇ ਬੇਹੱਦ ਭਾਵੁਕ ਸਨ ਅਤੇ ਇਸਨੂੰ ਆਪਣੀ ਪਛਾਣ ਦਾ ਅਹਿਮ ਹਿੱਸਾ ਮੰਨਦੀਆਂ ਹਨ|

ਸੰਚਾਰ ਕੇਂਦਰ ਦੇ ਸ਼੍ਰੀ ਵਰਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਨਾਲ ਹੀ ਉਹਨਾਂ ਨੇ ਪੰਜਾਬ ਦੀ ਖੇਤੀ ਅਤੇ ਸੱਭਿਆਚਾਰ ਦੇ ਵਿਕਾਸ ਬਾਰੇ ਜਾਣਕਾਰੀ ਦਿੱਤੀ|

Technology Marketing
and IPR Cell
  © Punjab Agricultural University Disclaimer | Privacy Policy | Contact Us