Punjab Agricultural University - PAU

Year of Education & Service
1ST
AMONG STATE
AGRICULTURAL
UNIVERSITIES
2023
3RD
AMONG
AGRICULTURE AND
ALLIED SECTOR
2023
| | | | | PAU Admissions | Recruitments | | | |
Home All Events / ਸਾਰੀਆਂ ਖ਼ਬਰਾਂ
ਪੀ.ਏ.ਯੂ.-ਕੇ.ਵੀ.ਕੇ., ਸੰਗਰੂਰ ਵੱਲੋਂ 'ਰਾਲ ਆਰਟ ਤਕਨੀਕ' ਵਿਸ਼ੇ 'ਤੇ ਦੋ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ
26-04-2024 Read in English

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ 1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ 25.04.2024 ਅਤੇ 26.04.2024 ਨੂੰ 'ਰਾਲ ਆਰਟ ਤਕਨੀਕ' 'ਤੇ ਦੋ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ। ਇਹ ਪ੍ਰੋਗਰਾਮ ਡਾ. ਮਨਦੀਪ ਸਿੰਘ, ਐਸੋਸੀਏਟ ਡਾਇਰੈਕਟਰ (ਸਿਖਲਾਈ), ਕੇਵੀਕੇ ਸੰਗਰੂਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿੱਚ 25 ਦੇ ਕਰੀਬ ਪੇਂਡੂ ਸੁਆਣੀਆਂ ਅਤੇ ਭੈਣਾਂ ਨੇ ਹਿੱਸਾ ਲਿਆ।

ਸਿਖਿਆਰਥੀਆਂ ਦਾ ਸੁਆਗਤ ਕਰਦਿਆਂ ਡਾ. ਮਨਦੀਪ ਸਿੰਘ ਨੇ ਦੱਸਿਆ ਕਿ ਰਾਲ ਆਰਟ ਵਰਗੀਆਂ ਕਲਾਵਾਂ ਆਮਦਨ ਦੇ ਸਰੋਤ ਤੋਂ ਇਲਾਵਾ ਔਰਤਾਂ ਦੇ ਸਸ਼ਕਤੀਕਰਨ ਦੇ ਸਾਧਨ ਵਜੋਂ ਵੀ ਕੰਮ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੇਂਡੂ ਔਰਤਾਂ ਅਤੇ ਕਿਸਾਨਾਂ ਦੀ ਭਲਾਈ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਚੱਲ ਰਹੇ ਵੱਖ-ਵੱਖ ਹੋਰ ਸਿਖਲਾਈ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਦਾ ਵੇਰਵਾ ਵੀ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਵੱਧ-ਚੜ੍ਹ ਕੇ ਸਿਖਲਾਈ ਪ੍ਰੋਗਰਾਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਡਾ. ਵਿਤਸਤਾ ਧਵਨ, ਸਹਾਇਕ ਪ੍ਰੋਫੈਸਰ (ਹੋਮ ਸਾਇੰਸ) ਅਤੇ ਸਿਖਲਾਈ ਪ੍ਰੋਗਰਾਮ ਦੇ ਕੋਆਰਡੀਨੇਟਰ ਨੇ ਰਾਲ ਕਲਾ ਦੀਆਂ ਤਕਨੀਕਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਜਿਸ ਵਿੱਚ ਰਾਲ ਦੀ ਸਤਹਿ ਨੂੰ ਪਾਉਣਾ, ਲੇਅਰਿੰਗ ਕਰਨਾ ਅਤੇ ਸੁੱਕੇ ਫੁੱਲਾਂ ਨੂੰ ਰਾਲ ਵਿੱਚ ਸਥਾਪਤ ਕਰਨਾ ਸ਼ਾਮਲ ਹੈ। ਉਨ੍ਹਾਂ ਨੇ ਰਾਲ ਤਕਨੀਕ ਨਾਲ ਕੰਮ ਕਰਦੇ ਸਮੇਂ ਵਰਤੀਆਂ ਜਾਣ ਵਾਲੀਆਂ ਸੁਰੱਖਿਆ ਸਾਵਧਾਨੀਆਂ ਬਾਰੇ ਵੀ ਚਾਨਣਾ ਪਾਇਆ।

Technology Marketing
and IPR Cell
  © Punjab Agricultural University Disclaimer | Privacy Policy | Contact Us